ਜਿਲ੍ਹਾ ਮੈਜਿਸਟਰੇਟ ਨੇ ਉੱਚੀ ਅਵਾਜ਼ ਵਿੱਚ ਮਿਊਜ਼ਿਕ/ਲਾਊਡ ਸਪੀਕਰ/ਡੀ.ਜੇ ਚਲਾਉਣ ਤੇ ਲਗਾਈ ਪਾਬੰਦੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ/ਮੈਰਿਜ਼ ਪੈਲੇਸਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਆਮ ਤੌਰ ਤੇ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ/ਲਾਊਡ ਸਪੀਕਰ/ਡੀ.ਜੇ ਚਲਾਏ ਜਾਣ ਅਤੇ
ਗੱਡੀਆਂ ਵਿਚ ਪ੍ਰੈੱਸ਼ਰ ਹਾਰਨ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ। ਇਸ ਨਾਲ ਆਮ ਜਨਤਾ ਤੋਂ ਇਲਾਵਾ ਪੜ੍ਹਨ ਵਾਲੇ ਬੱਚਿਆਂ ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਹੋਣ ਤੇ ਮਾਨਵ ਜੀਵਨ ਹੋਂਦ ਨੂੰ ਖਤਰਾ ਹੋ ਸਕਦਾ ਹੈ ਇਸ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਜ਼ਰੂਰੀ ਹੈ। ਇਹ ਹੁਕਮ 30 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਉਪਰੋਕਤ ਹੁਕਮ ਨਾ ਮੰਨਣ ਵਾਲਿਆਂ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author: Malout Live