ਜਿਲ੍ਹਾ ਮੈਜਿਸਟਰੇਟ ਨੇ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਅੰਦਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਹੈ। ਹੁਕਮਾਂ ਅਨੁਸਾਰ ਦਿਵਾਲੀ ਵਾਲੇ ਦਿਨ 12 ਨਵੰਬਰ 2023 ਨੂੰ ਸ਼ਾਮੀ 08:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾਣਗੇ। 27 ਨਵੰਬਰ 2023 ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 04:00 ਵਜੇ ਤੋਂ ਸਵੇਰੇ 05:00 ਵਜੇ ਤੱਕ ਅਤੇ
ਰਾਤ 09:00 ਵਜੇ ਤੋਂ 10:00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਹੁਕਮਾਂ ਅਨੁਸਾਰ ਕ੍ਰਿਸਮਿਸ ਦਿਹਾੜੇ ਤੇ 25-26 ਦਸੰਬਰ 2023 ਨੂੰ ਰਾਤ 11:55 ਵਜੇ ਤੋਂ ਸਵੇਰੇ 12:30 ( ਅੱਧੀ ਰਾਤ) ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ 31 ਦਸੰਬਰ 2023 (ਸਾਲ ਦੀ ਸਮਾਪਤੀ ) ਅਤੇ 1 ਜਨਵਰੀ 2024 ਨੂੰ (ਨਵੇਂ ਸਾਲ ਦੀ ਸ਼ੁਰੂਆਤ) ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਪਟਾਕੇ ਨਿਰਧਾਰਿਤ ਸਮੇਂ ਅਨੁਸਾਰ ਹੀ ਚਲਾਏ ਜਾਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Author: Malout Live