District NewsMalout News

ਜਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਨਾੜ ਅਤੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਕੀਤੇ ਹੁਕਮ ਜਾਰੀ

(ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ  ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਨਾੜ ਅਤੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ-ਸੁੱਥਰਾ ਰੱਖਿਆ ਜਾ ਸਕੇ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੁਕਮਾਂ ਅਨੁਸਾਰ ਕਣਕ ਦੀ ਨਾੜ ਅਤੇ ਨਾੜ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ, ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫਸਲ ਜਾਂ ਪਿੰਡ ਜਾਂ ਵਸੋਂ ਵਾਲੀ ਜਗ੍ਹਾ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਹੁੰਦਾ ਹੈ।

Author : Malout Live

Back to top button