ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ 30 ਮਈ ਸ਼ਾਮ 6 ਵਜੇ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ-ਡੇ ਰੱਖਣ ਦੇ ਜਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਮਿਤੀ 30 ਮਈ 2024 ਸ਼ਾਮ 6:00 ਵਜੇ ਤੋਂ ਮਿਤੀ 1 ਜੂਨ 2024 ਨੂੰ ਵੋਟਿੰਗ ਪ੍ਰੋਸੈਸ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ 2024 ਨੂੰ ਡਰਾਈ-ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਅਨੁਸਾਰ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੇਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Author : Malout Live