ਜ਼ਿਲਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ:- ਜ਼ਿਲਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 8 ਫਰਵਰੀ 2020 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿ਼ਲ੍ਹੇ ਮੈਜਿਸਟਰੇਟ ਨੇ ਜਿ਼ਲ੍ਹੇ ਵਿੱਚ ਅੰਦਰ ਪੈਂਦੀਆਂ ਸਾਰੇ ਵਿਭਾਗਾਂ ਦੀਆਂ ਸੜਕਾ/ ਲਿੰਕ ਸੜਕਾਂ ਦੇ ਨਾਲ ਲੱਗਦੀ ਜਮੀਨ ਬਰਮਾ ਤੇ ਆਮ ਲੋਕਾਂ ਵਲੋਂ ਕਿਸੇ ਪ੍ਰਕਾਰ ਦਾ ਨਜ਼ਾਇਜ ਕਬਜ਼ਾ ਕਰਦੇ ਹੋਏ ਸੜਕਾਂ ਦੀ ਚੌੜਾਈ ਘੱਟ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਬਲਿਕ ਸਥਾਨਾਂ ਆਦਿ ਤੇ ਮੰਦਰ, ਚਰਚ,ਮਸੀਤ ਜਾਂ ਗੁਰਦੁਆਰਾ ਆਦਿ ਦੀਆਂ ਅਵੈਦ ਉਸਾਰੀਆਂ ਕਰਨ ਤੇ ਪਾਬੰਦੀ ਲਗਾਈ ਹੈ। ਜਿ਼ਲ੍ਹੇ ਮੈਜਿਸਟਰੇਟ ਵਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਣ ਤੋਂ ਪਹਿਲਾਂ ਗਊਵੰਸ ਦੀ ਢੋਆਈ ਢੁਆਈ ਤੇ ਪੂਰਨ ਪਾਬੰਦੀ ਲਗਾਈ ਗਈ ਹੈ, ਜਿਹਨਾਂ ਨੇ ਗਊਵੰਸ ਰੱਖਿਆ ਹੋਇਆ ਹੈ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਹੁਕਮ ਦਿੱਤੇ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਯਕੀਨੀ ਬਨਾਉਣਗੇ ਕਿ ਜਿਹਨਾਂ ਲੋਕਾਂ ਪਾਸ ਗਊਵੰਸ਼ ਹੈ, ਉਹ ਇਸ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ।ਇਸੇ ਤਰ੍ਹਾਂ ਜਿ਼ਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਹਨ ਕਿ ਜਿ਼ਲ੍ਹੇ ਦੇ ਵੱਖ - ਵੱਖ ਪਿੰਡਾਂ, ਕਸਬਿਆਂ ਵਿੱਚੋ ਲੋਕ ਬੇਸਹਾਰਾ ਗਊਆਂ, ਲਿਵਾਰਸ਼ ਪਸ਼ੂਆਂ ਨੂੰ ਇਕੱਠਾ ਕਰਕੇ ਹੋਰ ਕਸਬਿਆਂ / ਸ਼ਹਿਰਾਂ ਵਿੱਚ ਨਾ ਛੱਡਣ। ਇਕ ਹੋਰ ਹੁਕਮ ਵਿੱਚ ਜਿ਼ਲ੍ਹਾ ਮੈਜਿਸਟਰੇਟ ਨੇ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਬਲਿਕ ਵਲੋਂ ਦੋ ਪਹੀਆਂ ਵਾਹਨਾਂ, ਕਾਰਾਂ ਅਤੇ ਗੱਡੀਆਂ ਨੂੰ ਆਪਣਾ ਮੂੰਹ ਅਤੇ ਮੱਥੇ ਉਤੇ ਕੱਪੜਾ ਬੰਨ੍ਹ ਕੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਜਿ਼ਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਦੇ ਮਿਲਟਰੀ ਰੰਗ / ਪੁਲਿਸ ਰੰਗ ਦੀ ਵਰਦੀ, ਆਰਮੀ ਬੈਚ, ਟੋਪੀ, ਬਿਲਟੀ, ਆਰਮੀ ਚਿੰਨ੍ਹ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਦੀ ਖਰੀਦ,ਵੇਚ ਅਤੇ ਵਰਤੋ ਕਰਨ ਤੇ ਪੂਰਨ ਪਾਬੰਦੀ ਲੱਗਾ ਦਿੱਤੀ ਹੈ। ਜਿ਼ਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜਾਰੀ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਅੰਦਰ ਪੈਂਦੇ ਸਾਰੇ ਮੈਰਿਜ ਪੈਲਸਾਂ, ਹੋਟਲਾਂ, ਕਮਿਊਨਟੀ ਹਾਲ ਅਤੇ ਅਜਿਹੇ ਸਥਾਨਾਂ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ / ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਅਜਿਹੇ ਪ੍ਰੋਗਰਾਮਾਂ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲੱਗਾ ਦਿੱਤੀ ਹੈ।