District NewsMalout News
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਹੋਰ ਨਵਾਂ ਕੋਰੋਨਾ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ
ਸ੍ਰੀ ਮੁਕਤਸਰ ਸਾਹਿਬ:- ਸ੍ਰੀ ਮੁਕਤਸਰ ਸਾਹਿਬ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਸੈਂਪਲਿੰਗ ਦੇ ਨਤੀਜਿਆਂ ਤਹਿਤ ਅੱਜ ਜ਼ਿਲੇ ਅੰਦਰ ਇਕ ਹੋਰ ਕੋਰੋਨਾ ਦਾ ਕੇਸ ਸਾਹਮਣੇ ਆਇਆ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਪਾਜ਼ੇਟਿਵ ਆਇਆ ਵਿਅਕਤੀ ਗਿੱਦੜਬਾਹਾ ਨਾਲ ਸਬੰਧਿਤ ਹੈ, ਜਿਸਦੀ ਪਿਛਲੇ ਦਿਨੀਂ ਵਿਭਾਗ ਵੱਲੋਂ ਸੈਂਪਲਿੰਗ ਕੀਤੀ ਗਈ ਸੀ, ਜਿਸਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ ਪਾਜ਼ੇਟਿਵ ਆਈ ਕੇਸ ਤੋਂ ਬਾਅਦ ਜ਼ਿਲੇ ਅੰਦਰ ਕੋਰੋਨਾ ਦਾ ਅੰਕੜਾ 213 ਹੋ ਗਿਆ ਹੈ, ਜਿਸ ਵਿਚੋਂ 184 ਮਰੀਜ਼ ਛੁੱਟੀ ਲੈ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦੋਂਕਿ ਇਸ ਸਮੇਂ 28 ਕੇਸ ਐਕਟਿਵ ਚੱਲ ਰਹੇ ਹਨ।