District NewsMalout News

ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ ਸ. ਪ੍ਰਾ. ਸਕੂਲ ਸੰਤ ਨਗਰ ਮਲੋਟ ਵਿਖੇ 160 ਜ਼ਰੂਰਤਮੰਦ ਵਿਦਿਆਰਥੀਂਆਂ ਨੂੰ ਸਟੇਸ਼ਨਰੀ ਵੰਡੀ

ਮਲੋਟ: ਮਾਨਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਉਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਪਰ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੀ ਯੋਗ ਅਗਵਾਈ ਵਿੱਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੰਤ ਨਗਰ ਪਿੰਡ ਮਲੋਟ ਵਿਖੇ 160 ਵਿਦਿਆਰਥੀਆਂ ਨੂੰ ਜ਼ਰੂਰਤ ਅਨੁਸਾਰ ਸਟੇਸ਼ਨਰੀ ਦਾ ਸਮਾਨ ਤਕਸੀਮ ਕੀਤਾ ਗਿਆ ਅਤੇ

ਵਿਦਿਆਰਥੀਆਂ ਨੂੰ ਪੁਲਿਸ ਹੈਲਪਲਾਈਨ ਨੰਬਰਾ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ASI ਅਮਨਪ੍ਰੀਤ ਸਿੰਘ, ਸੀਨੀ. ਸਿਪਾਹੀ ਸੁਖਪਾਲ ਸਿੰਘ, ਸੀਨੀ. ਸਿਪਾਹੀ ਅਮਨਦੀਪ ਸਿੰਘ ਤੋ ਇਲਾਵਾ ਸਾਂਝ ਕਮੇਟੀ ਮੈਂਬਰ ਅਵਤਾਰ ਸਿੰਘ ਸਰਪੰਚ, ਮਾਸਟਰ ਦਰਸ਼ਨ ਲਾਲ ਕਾਂਸਲ ਅਤੇ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਖਾਲਸਾ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ। ਇਸ ਦੌਰਾਨ ਹੈੱਡ ਟੀਚਰ ਮਨਜੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਪਹੁੰਚੀ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ।

Author: Malout Live

 

Back to top button