Punjab

ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਅਬਲੂ ਕੋਟਲੀ ਦੇ ਨਗਰ ਨਿਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਗਿੱਦੜਬਾਹਾ:- ਪੰਜਾਬ ਸਰਕਾਰ ਦੁਆਰਾ ਚਲਾਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਇੰਚਾਰਜ ਏ.ਐੱਸ.ਆਈਗੁਰਾਂਦਿੱਤਾ ਸਿੰਘ ਤੇ ਏ.ਐੱਸ.ਆਈ ਕਾਸਮ ਅਲੀ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ ਵਲੋਂ ਪਿੰਡ ਅਬਲੂ ਕੋਟਲੀ ਵਿਖੇ ਮੈਰਿਜ ਪੈਲਿਸ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਜਿੱਥੇ ਉਹਨਾਂ ਨੇ ਸਮੂਹ ਨਗਰ ਨਿਵਾਸੀਆਂ ਅਤੇ ਸਮੂਹ ਪੰਚਾਇਤ ਨਾਲ ਨਸ਼ਿਆਂ ਦੀ ਦਲ-ਦਲ ਵਿੱਚ ਫੱਸ ਰਹੀ ਨੋਜਵਾਨ ਪੀੜ੍ਹੀ ਨੂੰ ਬਚਾਉਣ ਲਈ ਵਿਚਾਰ ਵਿਟਾਂਦਰਾਂ ਕੀਤਾ ਗਿਆ। ਪੁਲਿਸ ਟੀਮ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੇ ਕਾਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੀ ਸ਼ੁਰੂਆਤ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗਾ ਕੇ ਕੀਤੀ ਗਈ। ਪਿੰਡ ਕੋਟਲੀ ਅਬਲੂ ਦੇ ਲੋਕਾਂ ਅਤੇ ਨਸ਼ਾ ਵਿਰੋਧੀ ਬਣੀ ਕਮੇਟੀ ਨੂੰ ਕਿਹਾ ਕਿ ਜੇਕਰ ਤੁਹਾਡੇ ਆਲੇ ਦੁਆਲੇ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਸੀਂ ਪੁਲਿਸ ਨੂੰ ਤਾਂ ਜੋ ਆਪਾਂ ਰਲ ਮਿਲ ਕੇ ਇਸ ਨਸ਼ੇ ਨਾਮੀ ਕੋਹੜ ਤੋਂ ਨੌਜਵਾਨ ਪੀੜ੍ਹੀ ਨੂੰ ਬਚਾ ਸਕੀਏ ।

Leave a Reply

Your email address will not be published. Required fields are marked *

Back to top button