ਜ਼ਿਲ੍ਹਾ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕਲਾਂ ਵਿਖੇ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਤੇ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਅੰਦਰ ਅਲੱਗ-ਅਲੱਗ ਟੀਮਾਂ ਬਣਾ ਕੇ ਸਕੂਲਾਂ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮੁੱਖ ਅਫਸਰ ਥਾਣਾ ਬਰੀਵਾਲਾ ਐੱਸ.ਆਈ ਰੁਪਿੰਦਰ ਕੌਰ ਅਤੇ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਏ.ਐਸ.ਆਈ ਗੁਰਾਂਦਿੱਤਾ ਸਿੰਘ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ।ਐਸ.ਐਚ.ਓ ਰੁਪਿੰਦਰ ਕੌਰ ਨੇ ਸਰੀਰਿਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਸਾਡੇ ਪਰਿਵਾਰ ਰੁਲ ਜਾਂਦੇ ਹਨ। ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ ਉਨ੍ਹਾਂ ਕਿਹਾ ਕਿ ਜੇ ਤੁਹਾਡੇ ਆਲੇ ਦੁਆਲੇ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿਓ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਏ.ਐੱਸ.ਆਈ ਕਾਸਮ ਅਲੀ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਹੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਨਾਇਬ ਸਿੰਘ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਾਰੇ ਸਕੂਲੀ ਬੱਚਿਆਂ ਨੇ ਪ੍ਰਣ ਕੀਤਾ ਕਿ ਅਸੀਂ ਕਦੀ ਵੀ ਨਸ਼ੇ ਨਹੀਂ ਕਰਾਂਗੇ । ਸਕੂਲ ਸਟਾਫ਼ ਵੱਲੋਂ ਆਈ ਹੋਈ ਪੁਲਿਸ ਟੀਮ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।