ਜਿਲ਼੍ਹਾ ਪੁਲਿਸ ਵੱਲੋਂ ਸਰਕਾਰੀ ਸਕੂਲ਼ ਅਬੁਲ ਖੁਰਾਣਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਗਿਆ ਜਾਗਰੂਕ
ਮਲੋਟ:- ਐੱਸ.ਐੱਸ.ਪੀ ਸ਼੍ਰੀ ਰਾਜਬਚਨ ਸਿੰਘ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਸਮੇਂ-ਸਮੇ ਸਿਰ ਜਾਣਕਾਰੀ ਦੇਣ ਲਈ ਸਕੂਲਾ/ਕਾਲਜ਼ਾ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ, ਨਸ਼ਾ ਵਿਰੋਧੀ ਚੇਤਨਾ ਯੁਨਿਟ ਦੇ ਇੰਚਾਰਜ ਏ.ਐੱਸ.ਆਈ ਗੁਰਾਂਦਿੱਤਾ ਸਿੰਘ, ਏ.ਐੱਸ.ਆਈ ਕਾਸਮ ਅਲੀ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲ ਖਰਾਣਾ ਵਿਖੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਜਿੱਥੇ ਉਹਨਾਂ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੇ ਕਾਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੀ ਸ਼ਕਤੀ ਐਪ ਦੀ ਵਰਤੋਂ ਕਰਨ ਬਾਰੇ, ਅਤੇ ਸ਼ਾਂਝ ਕੇਂਦਰਾਂ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।