ਸਰਕਾਰੀ ਸਕੂਲ ਦਿਉਣ ਖੇੜ੍ਹਾ ਵਿਖੇ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਦਿਉਣ ਖੇੜ੍ਹਾ:- ਪੰਜਾਬ ਸਰਕਾਰ ਦੁਆਰਾ ਚਲਾਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਇੰਚਾਰਜ ਏ.ਐੱਸ.ਆਈ ਗੁਰਾਂਦਿੱਤਾ ਸਿੰਘ ਏ.ਐੱਸ.ਆਈ ਕਾਸਮ ਅਲੀ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ ਅਤੇ ਸਿਪਾਹੀ ਸਮਨਦੀਪ ਕੁਮਾਰ ਵੱਲੋਂ ਸਰਕਾਰੀ ਹਾਈ ਸਕੂਲ ਦਿਉਣ ਖੇੜਾਂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ । ਜਿੱਥੇ ਉਹਨਾਂ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੇ ਕਾਰਨ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੀ ਸ਼ੁਰੂਆਤ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗਾ ਕੇ ਕੀਤੀ ਗਈ। ਨਾਲ ਹੀ ਉਹਨਾਂ ਨੇ ਟ੍ਰੈਫਿਕ ਨਿਯਮਾਂ ਤੇ ਔਰਤਾਂ ਦੀ ਸੁਰੱਖਿਆ ਲਈ ਬਣੀ ਸ਼ਕਤੀ ਐਪ ਦੇ ਬਾਰੇ ਵੀ ਜਾਣਕਾਰੀ ਦਿੱਤੀ।