ਜ਼ਿਲ੍ਹਾ ਪੁਲਿਸ ਵੱਲੋਂ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮਲੋਟ:- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ 'ਨਸ਼ਾ ਮੁਕਤ ਪੰਜਾਬ' ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਅਤੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ । ਇਸੇ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਏ.ਐੱਸ.ਆਈ ਗੁਰਾਂਦਿੱਤਾ ਸਿੰਘ, ਏ.ਐੱਸ.ਆਈ ਕਾਸਮ ਅਲੀ, ਏ.ਐੱਸ.ਆਈ ਗੁਰਜੰਟ ਸਿੰਘ ਜਟਾਣਾ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਚਾਉਣ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਸੈਮੀਨਾਰ ਲਗਾਇਆ ਗਿਆ । ਇਸ ਸੈਮੀਨਾਰ ਦੀ ਸ਼ੁਰੂਆਤ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਆਪਣੀ ਸੁਰੀਲੀ ਆਵਾਜ਼ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਕੀਤੀ ਗਈ। ਪੁਲਿਸ ਟੀਮ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਅੱਜ ਕੱਲ੍ਹ ਲੜਾਈਆਂ ਝਗੜੇ ਇੱਥੋਂ ਤੱਕ ਕਿ ਕਤਲਾਂ ਦਾ ਕਾਰਨ ਨਸ਼ੇ ਹੀ ਹੁੰਦੇ ਹਨ । ਬੱਚਿਆਂ ਨੂੰ ਹਮੇਸ਼ਾ ਮਾੜੀ ਸੰਗਤ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਆਪਣੇ ਮਾਪਿਆਂ ਦੇ ਕਹਿਣੇ ਵਿਚ ਰਹਿਣਾ ਚਾਹੀਦਾ ਹੈ, ਤਾਂ ਹੀ ਆਪਾਂ ਨਸ਼ਿਆਂ ਦੀ ਦਲ ਦਲ ਵਿੱਚੋਂ ਬਚ ਸਕਦੇ ਹਾ। ਉਨ੍ਹਾਂ ਕਿਹਾ ਕਿ ਆਪਾਂ ਸਾਰੇ ਨੂੰ ਰੱਲ ਮਿਲ ਕੇ ਇਸ ਨਸ਼ੇ ਨਾਮੀ ਕੋਹੜ ਨੂੰ ਖ਼ਤਮ ਕਰਨਾ ਚਾਹੀਦਾ ਇਸ ਲਈ ਜੇ ਤੁਹਾਡੇ ਆਲੇ ਦੁਆਲੇ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਜਰੂਰ ਦਿਓ, ਇਤਲਾਹਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।