District NewsMalout News

CISF, BSF, CRPF ਅਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ- ਹਰਜੀਤ ਸਿੰਘ ਸੰਧੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕੈਂਪ ਇੰਚਾਰਜ਼ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਦੇ CISF, BSF, CRPF ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ 5 ਤੋਂ 7 ਦਸੰਬਰ ਤੱਕ ਨਿੱਜੀ ਤੌਰ ‘ਤੇ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਕੈਂਪ ਵਿਖੇ ਸਹੀ ਸਵੇਰੇ 9:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੁਫ਼ਤ ਸਿਖਲਾਈ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਆਉਣ ਸਮੇਂ ਆਪਣੇ ਨਾਲ ਦੱਸਵੀਂ ਅਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਜਰੂਰ ਲੈ ਕੇ ਆਉਣ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਸੀ-ਪਾਈਟ ਕੈਂਪ, ਕਾਲਝਰਾਣੀ ਵੱਲੋਂ ਮਹੀਨਾ ਨਵੰਬਰ 2022 ਵਿੱਚ ਹੋਈ ਆਰਮੀ ਭਰਤੀ ਰੈਲੀ ਦੌਰਾਨ ਮੈਡੀਕਲ ਫਿੱਟ ਹੋਏ ਯੁਵਕਾਂ ਦੇ ਲਿਖਤੀ ਪੇਪਰ ਸੰਬੰਧੀ ਤਿਆਰੀ ਲਈ ਮੁਫ਼ਤ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9779250214, 9316713000 ਅਤੇ 9464152013 ‘ਤੇ ਦਫ਼ਤਰੀ ਕੰਮ ਕਾਜ ਦੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Leave a Reply

Your email address will not be published. Required fields are marked *

Back to top button