District NewsMalout News

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੂੰ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ

ਮਲੋਟ:- ਇਲਾਕੇ ਦੀ ਨਾਮਵਰ ਸਹਿ-ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਕਾਲਜ ਆਪਣੀਆਂ ਅਕਾਦਮਿਕ, ਸਮਾਜਿਕ, ਸੱਭਿਆਚਾਰਕ ਗਤੀਵਿਧੀਆਂ ਲਈ ਸਮੇਂ-ਸਮੇਂ ਤੇ ਚਰਚਾ ਵਿੱਚ ਆਉਂਦਾ ਰਿਹਾ ਹੈ, ਇਸੇ ਤਹਿਤ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਇਸ ਕਾਲਜ ਵਿੱਚ ਕਰਵਾਇਆ ਗਿਆ, ਜਿਸ ਦੇ ਵਧੀਆ ਪ੍ਰਬੰਧਨ ਲਈ ਕਾਲਜ ਦੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਸੇਖੋਂ ਨੂੰ ਉਚੇਚੇ ਤੌਰ ‘ਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਉੱਪ ਕੁਲਪਤੀ ਡਾ. ਰਾਜ ਕੁਮਾਰ ਅਤੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਨਿਰਮਲ ਜੌੜਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੁਆਰਾ ਆਯੋਜਿਤ ਕੀਤੇ ਗਏ ਯੁਵਕ ਅਤੇ ਵਿਰਾਸਤ ਮੇਲੇ ਵਿੱਚ ਵਿਦਿਆਰਥੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਕੀਤੇ ਗਏ ਪੁਸਤਕ ਮੇਲੇ ਅਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਦੀ ਚਰਚਾ ਕਰਦਿਆਂ ਇਸ ਨਵੇਂ ਉੱਦਮ ਦੀ ਸ਼ਲਾਂਘਾ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਦੀ ਪ੍ਰਸੰਸਾ ਕੀਤੀ ਗਈ। ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪ੍ਰਿਤਪਾਲ ਸਿੰਘ ਗਿੱਲ, ਖਜ਼ਾਨਚੀ ਦਲਜਿੰਦਰ ਸਿੰਘ ਹਾਜ਼ਿਰ ਸਨ।

Author : Malout Live

Leave a Reply

Your email address will not be published. Required fields are marked *

Back to top button