ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਚੈਰੀਟੇਬਲ ਪ੍ਰੋਗਰਾਮ ਤਹਿਤ ਪਿੰਡ ਮੜ੍ਹਮੱਲੂ ਵਿਖੇ ਵਿਧਵਾ ਔਰਤ ਨੂੰ ਰਾਸ਼ਨ ਕੀਤਾ ਤਕਸੀਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ
ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਜਿਲਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਮੜ੍ਹਮੱਲੂ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਵਿਧਵਾ ਔਰਤ ਨੂੰ ਰਾਸ਼ਨ ਦੀ ਸੇਵਾ ਕੀਤੀ ਗਈ। ਇਸ ਮੌਕੇ ਹੌਲਦਾਰ ਜਗਵਿੰਦਰ ਸਿੰਘ, ਹੌਲਦਾਰ ਗੁਰਮੀਤ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। Author: Malout Live