ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਉਦੇਕਰਨ ਅਤੇ ਗੋਨੋਆਣਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਟੇਸ਼ਨਰੀ ਕੀਤੀ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਅਤੇ ਗੋਨੇਆਣਾ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਸਾਂਝ ਟੀਮ ਦਾ ਸਕੂਲ ਦੇ ਹੈੱਡ ਟੀਚਰ ਅਤੇ ਸਮੂਹ ਸਟਾਫ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live