ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਕੈਡਿਟ ਅਧੀਨ ਪੱਕੀ ਟਿੱਬੀ ਅਤੇ ਕਬਰਵਾਲਾ ਵਿਖੇ ਕਰਾਈਮ ਸੰਬੰਧੀ ਲਗਾਇਆ ਗਿਆ ਇੰਨਡੋਰ ਲੈਕਚਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਾਂਝ ਕੇਂਦਰ ਟੀਮ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਨਸ਼ੇ ਵਿਰੁੱਧ ਮੁਹਿੰਮ, ਸਮਾਜਸੇਵੀ ਕੰਮਾਂ ਵਿੱਚ ਬਣਦਾ ਹਿੱਸਾ ਅਤੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਲਗਾਤਾਰ ਅਵੇਅਰਨੈੱਸ ਕੈਂਪ ਅਤੇ ਲੈਕਚਰ ਲਗਾਏ ਜਾ ਰਹੇ। ਜਿਸਦੇ ਤਹਿਤ ਬੀਤੇ ਦਿਨੀਂ ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਭਾਗੀਰਥ ਸਿੰਘ ਮੀਨਾ IPS ਸ਼੍ਰੀ ਮੁਕਤਸਰ ਸਾਹਿਬ ਅਤੇ ਕਪਤਾਨ ਪੁਲਿਸ (ਸਥਾਨਕ)

ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਵੱਲੋਂ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਕੀ ਟਿੱਬੀ ਅਤੇ ਕਬਰਵਾਲਾ ਵਿਖੇ ਕਰਾਈਮ ਸੰਬੰਧੀ ਵਿਦਿਆਰਥੀਆ ਦਾ ਇੰਨਡੋਰ ਲੈਕਚਰ ਲਗਾ ਕੇ ਸਮਝਾਇਆ ਗਿਆ। ਇਸ ਲੈਕਚਰ ਵਿੱਚ ਸਕੂਲ ਦੇ ਬੱਚਿਆਂ ਨੂੰ ਚੰਗੇ ਨਾਗਰਿਕ ਬਨਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। Author: Malout Live