ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਬੁਲਖੁਰਾਣਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ

ਸਾਂਝ ਕੇਂਦਰ ਥਾਣਾ ਲੰਬੀ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਬੁਲਖੁਰਾਣਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ ਅਤੇ ਸੀਨੀਅਰ ਸਿਪਾਹੀ ਸੁਖਪਾਲ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਸ਼੍ਰੀਮਤੀ ਪੁਨੀਤ ਰਾਣੀ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live