ਜਿਲ੍ਹਾ ਸਾਂਝ ਕੇਂਦਰ ਵੱਲੋਂ ਡੱਬਵਾਲੀ ਢਾਬ ਵਿਖੇ ਸਕੂਲ ਦੇ ਬੱਚਿਆਂ ਨੂੰ ਸਾਂਝ ਸੇਵਾਵਾਂ ਅਤੇ ਸਾਈਬਰ ਕਰਾਇਮ ਬਾਰੇ ਕੀਤਾ ਜਾਗਰੂਕ

ਮਲੋਟ: ਮਾਨਯੋਗ ਵਧੀਕ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਡਾ. ਸਚਿਨ ਗੁਪਤਾ IPS ਸ਼੍ਰੀ ਮੁਕਤਸਰ ਸਾਹਿਬ ਅਤੇ ਮਾਨਯੋਗ ਕਪਤਾਨ ਪੁਲਿਸ (ਸਥਾਨਕ) ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਸਬ ਡਿਵੀਜਨ ਮਲੋਟ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਪਿੰਡ ਡੱਬਵਾਲੀ ਢਾਬ ਵਿਖੇ ਸਾਂਝ ਕੇਂਦਰ ਵੱਲੋ ਦਿੱਤੀਆ ਜਾ ਰਹੀਆਂ ਸੇਵਾਵਾਂ, ਸ਼ਕਤੀ ਐਪ, ਪੁਲਿਸ ਹੈਲਪਲਾਈਨ 112, 181 ਅਤੇ 1930 (ਸਾਈਬਰ ਕਰਾਇਮ ਹੈਲਪਲਾਈਨ) 1098 (ਚਿਲਡਰਨ ਹੈਲਪਲਾਈਨ) ਬਾਰੇ ਅਤੇ ਨਸ਼ਿਆ ਖਿਲਾਫ ਸਕੂਲ ਦੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਂਝ ਕੇਂਦਰ ਦੀ ਟੀਮ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਪ੍ਰਿੰਸੀਪਲ ਦੀ ਅਗਵਾਈ ਵਿੱਚ ਹਾਜ਼ਿਰ ਸੀ। Author: Malout Live