ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਰੀਵਾਲਾ ਵਿਖੇ “ਚੈਰੀਟੇਬਲ ਪ੍ਰੋਗਰਾਮ ਤਹਿਤ” ਸਕੂਲ ਦੇ ਵਿਦਿਆਰਥੀਆਂ ਨੂੰ ਸਪੋਰਟਸ ਸਮਾਨ ਕੀਤਾ ਗਿਆ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ

ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਸੀਨੀ. ਸੈਕੰ. ਸਕੂਲ ਬਰੀਵਾਲਾ ਵਿਖੇ ‘ਚੈਰੀਟੇਬਲ ਪ੍ਰੋਗਰਾਮ’ ਤਹਿਤ ਸਕੂਲ ਦੇ ਬੱਚਿਆਂ ਨੂੰ ਸਪੋਰਟਸ ਸਮਾਨ ਤਕਸੀਮ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live