ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ, ਐਡੀਸ਼ਨਲ ਡਿਪਟੀ ਕਮਿਸ਼ਨਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜਿਲ੍ਹਾ ਸਿੱਖਿਆ ਅਫ਼ਸਰ, ਜਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫ਼ਸਰ, ਜਿਲ੍ਹਾ ਫੂਡ ਸਪਲਾਈ ਕੰਟਰੋਲਰ, ਨੁਮਾਇੰਦਾ ਐੱਸ.ਐੱਸ.ਪੀ ਦਫ਼ਤਰ, ਪ੍ਰਧਾਨ ਆਈ.ਐੱਮ.ਏ, ਐੱਨ.ਜੀ.ਓ, ਨੁਮਾਇੰਦਾ ਜਿਲ੍ਹਾ ਪ੍ਰੋਗਰਾਮ ਅਫ਼ਸਰ, ਸਿਹਤ ਵਿਭਾਗ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਹਦਾਇਤ ਕੀਤੀ ਗਈ ਕਿ ਜਿਲ੍ਹੇ ਅਧੀਨ ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਡਾ. ਮੇਘਾ ਪ੍ਰਕਾਸ਼ ਵਿਸ਼ਵ ਸਿਹਤ ਸੰਸਥਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। Author: Malout Live