ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 2 ਅਗਸਤ ਨੂੰ ਆਯੋਜਿਤ ਕੀਤਾ ਜਾਵੇਗਾ ਪਲੇਸਮੈਂਟ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਦਲਜੀਤ ਸਿੰਘ, ਪਲੇਸਮੈਂਟ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 2 ਅਗਸਤ 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਸੇਵਾ ਕੇਂਦਰ ਦੇ ਉੱਪਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ Satya Micro Capital Ltd. ਕੰਪਨੀ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਪਲੇਸਮੈਂਟ ਅਫਸਰ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ਵਿੱਚ 10ਵੀ, 12ਵੀਂ ਅਤੇ ਗ੍ਰੈਜੁਏਸ਼ਨ ਪਾਸ, ਜਾਂ ਉਸ ਤੋਂ ਵੱਧ ਯੋਗਤਾ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਘੱਟ ਤੋਂ ਘੱਟ 18 ਸਾਲ ਅਤੇ ਵੱਧ ਤੋਂ ਵੱਧ 30 ਸਾਲ ਹੋਣਾ ਲਾਜ਼ਮੀ ਹੈ ਅਤੇ ਉਹਨਾਂ ਕੋਲ ਆਪਣਾ ਮੋਟਰਸਾਇਕਲ ਅਤੇ ਲਾਇਸੰਸ ਹੋਣਾ ਲਾਜ਼ਮੀ ਹੈ। ਉਪਰੋਕਤ ਯੋਗਤਾ ਪੂਰੀ ਕਰਨ ਵਾਲੇ ਨੌਜਵਾਨ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਅਸਲ ਦਸਤਾਵੇਜ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ, ਡਰਾਇਵਿੰਗ ਲਾਇਸੰਸ, ਆਧਾਰ ਕਾਰਡ, ਪੈਨ ਕਾਰਡ ਅਤੇ RESUME ਜਰੂਰ ਨਾਲ ਲੈ ਕੇ ਆਉਣ। ਪ੍ਰਾਰਥੀ ਪਲੇਸਮੈਂਟ ਕੈਂਪ ਸੰਬੰਧੀ ਅਤੇ ਹੋਰ ਸੇਵਾਵਾਂ ਸੰਬੰਧੀ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜਿਟ ਕਰ ਸਕਦੇ ਹਨ ਜਾਂ ਪ੍ਰਾਰਥੀ 98885-62317, 01633-262317.ਨੰਬਰ ਤੇ ਸੰਪਰਕ ਕਰ ਸਕਦੇ ਹਨ। Author: Malout Live