ਜ਼ਿਲ੍ਹਾ ਪੱਧਰੀ ਕੰਪਲੈਕਸ ਵਿੱਚ ਮਨਾਇਆ ਗਿਆ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਦਿਨੀਂ ਅੰਤਰਰਾਸ਼ਟਰੀ ਯੋਗਾ ਦਿਵਸ ਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਯੋਗ ਅਭਿਆਸ ਕੀਤਾ ਅਤੇ ਸਮੂਹ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਯੋਗਾ ਦੇ ਵੱਖ-ਵੱਖ ਆਸਨ ਕਰਨ ਉਪਰੰਤ ਉਹਨਾਂ ਕਿਹਾ ਕਿ ਇਸ ਵਿਧੀ ਰਾਹੀਂ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਸ ਦੇ ਨਾਲ ਬੇਚੈਨ ਮਨ ਨੂੰ ਵੀ ਅਤਿਅੰਤ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ।
ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀ ਤੰਦਰੁਸਤੀ ਲਈ ਜਲਦੀ ਜ਼ਿਲ੍ਹਾ ਪੱਧਰੀ ਕੰਪਲੈਕਸ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿੱਥੇ ਮਾਹਿਰ ਯੋਗਾ ਅਧਿਆਪਕ ਵੱਲੋਂ ਕਰਮਚਾਰੀਆਂ ਨੂੰ ਯੋਗਾ ਦੇ ਆਸਨ ਕਰਵਾਏ ਜਾਣਗੇ। ਉਹਨਾਂ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਸਰੀਰਕ ਤੰਦਰੁਸਤੀ ਲਈ ਜਰੂਰ ਯੋਗਾ ਦੀਆਂ ਕਲਾਸਾਂ ਲਗਾਉਣ ਤਾਂ ਜੋ ਸਰੀਰਕ ਤੌਰ ਤੇ ਫਿੱਟ ਰਹਿ ਸਕਣ ਅਤੇ ਮੋਟਾਪਾ ਵਰਗੀਆਂ ਬਿਮਾਰੀਆਂ ਤੋਂ ਬਚ ਸਕਣ। Author: Malout Live