ਜ਼ਿਲ੍ਹਾ ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਅਤੇ ਰਿਟਾਇਰਡ ਮਿਊਂਸਪਲ ਮੁਲਾਜਮਾਂ ਦੀ ਜਰੂਰੀ ਮੀਟਿੰਗ ਅਬੋਹਰ ਵਿਖੇ ਕੱਲ੍ਹ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਅਤੇ ਰਿਟਾਇਰਡ ਮਿਊਂਸਪਲ ਮੁਲਾਜਮਾਂ ਦੀ ਇੱਕ ਜਰੂਰੀ ਮੀਟਿੰਗ ਕੱਲ੍ਹ (22 ਅਪ੍ਰੈਲ 2023) ਨੂੰ ਸਵੇਰੇ 11:00 ਵਜੇ ਦਫਤਰ ਨਗਰ ਨਿਗਮ ਅਬੋਹਰ ਵਿਖੇ ਪੰਜਾਬ ਵਰਕਰਜ਼ ਯੂਨੀਅਨ ਰਜਿ. 109 ਦੇ ਸੂਬਾ ਮੀਤ ਪ੍ਰਧਾਨ ਸ਼੍ਰੀ ਮੰਗਤ ਰਾਮ ਅਬੋਹਰ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਸ਼੍ਰੀ ਅਮਨਦੀਪ ਸਿੰਘ ਜੀਰਾ, ਸੂਬਾ ਜੁਆਇੰਟ ਸਕੱਤਰ ਸ਼੍ਰੀ ਟੇਕ ਚੰਦ ਮਲੋਟ, ਸੂਬਾ ਜੁਆਇੰਟ ਸਕੱਤਰ ਸ਼੍ਰੀ ਜਤਿੰਦਰ ਕੁਮਾਰ ਫਰੀਦਕੋਟ ਤੋਂ ਇਲਾਵਾ ਪੰਜਾਬ ਰਿਟਾਇਰਡ ਮਿਊਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ਚੇਅਰਮੈਨ ਸ਼੍ਰੀ ਜਨਕ ਰਾਜ ਮਾਨਸਾ ਅਤੇ ਸੂਬਾ ਪ੍ਰਧਾਨ ਸ਼੍ਰੀ ਭੋਲਾ ਸਿੰਘ ਬਠਿੰਡਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਰਹੇ ਹਨ। ਇਸ ਮੀਟਿੰਗ ਵਿੱਚ ਮੌਜੂਦਾ ਅਤੇ ਰਿਟਾਇਰ ਮਿਊਂਸਪਲ ਮੁਲਾਜਮਾਂ ਦੀਆਂ ਭੱਖਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਅਤੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਯੂਨੀਅਨ ਦੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਜ ਕੁਮਾਰ ਮਲੋਟ ਅਤੇ ਦੋਨਾਂ ਜ਼ਿਲ੍ਹਿਆਂ ਦੇ ਮੌਜੂਦਾ ਅਤੇ ਰਿਟਾਇਰ ਮਿਊਂਸਪਲ ਕਰਮਚਾਰੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। Author: Malout Live