District NewsMalout News

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਰੋਜਗਾਰ ਕੈਂਪ ਲਗਾਇਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪਲੇਸਮੈਂਟ ਅਫ਼ਸਰ ਸ੍ਰੀ ਦਲਜੀਤ ਸਿੰਘ ਬਰਾੜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸੱਤਿਆ ਮਾਈਕਰੋ ਕੈਪੀਟਲ ਕੰਪਨੀ ਨੇ ਭਾਗ ਲਿਆ। ਇਸ ਕੈਂਪ ਵਿੱਚ ਇੰਟਰਵਿਊ ਦੇਣ ਆਏ ਸਾਰੇ ਪ੍ਰਾਰਥੀਆਂ ਨੂੰ ਪਹਿਲਾਂ ਕੌਂਸਲਿੰਗ ਦੁਆਰਾ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਉਹਨਾਂ ਨੇ ਕਿਹਾ ਕਿ ਡੀ.ਬੀ.ਈ.ਈ ਬੇਰੋਜਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੁਆਉਣ ਲਈ ਹਰ ਸੰਭਵ ਮਦਦ ਕਰਦਾ ਰਿਹਾ ਹੈ ਤੇ ਭਵਿੱਖ ਵਿੱਚ ਵੀ ਕਰਦਾ ਰਹੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 29 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਉਹਨਾਂ ਦੀ ਇੰਟਰਵਿਊ ਲਈ ਗਈ ਜਿਨ੍ਹਾਂ ਵਿੱਚੋਂ 15 ਪ੍ਰਾਰਥੀਆਂ ਦੀ ਮੌਕੇ ਤੇ ਚੌਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਪੋਰਟਲ WWW.PGRKAM.COM ਤੇ ਵਟਸਐਪ ਨੰ: 98885-62317 ਤੇ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

 

Author: Malout Live

Leave a Reply

Your email address will not be published. Required fields are marked *

Back to top button