ਜਿਲ੍ਹਾ ਅਤੇ ਸ਼ੈਸਨਜ ਜੱਜ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਜੇਲ੍ਹ ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਦੌਰਾ

ਮਲੋਟ  (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਜੇਲ੍ਹ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ। ਇਸ ਮੌਕੇ ਮਿਸ. ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀ.ਡਵੀਜਨ)-ਸਹਿਤ ਸਕੱਤਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਪਲੀਅ-ਬਾਰਗੇਨਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੱਤਰ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਸਰਕਾਰੀ ਵਕੀਲ ਦੀ ਸਹਾਇਤਾ ਦੀ ਲੋੜ ਹੈ ਤਾਂ

ਉਹ ਜੇਲ੍ਹ ਵਿੱਚ ਚੱਲ ਰਹੇ ਫਰੰਟ ਆਫਿਸ ਵਿੱਚ ਫਾਰਮ ਭਰਨ ਅਤੇ ਉਨ੍ਹਾਂ ਨੂੰ ਜਲਦ ਹੀ ਵਕੀਲ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਜੇਲ੍ਹ ਸੁਪਰਡੈਂਟ, ਸ਼੍ਰੀ ਵਰੁਣ ਸ਼ਰਮਾ ਸਮੇਤ ਸਟਾਫ ਵੀ ਮੌਕੇ ਤੇ ਹਾਜ਼ਿਰ ਸਨ। ਮਾਨਵਤਾ ਬਾਲ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਬਾਰੇ ਉੱਥੋ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਦੱਸਿਆਂ ਕਿ ਬੱਚਿਆਂ ਦੀ ਸਾਂਭ-ਸੰਭਾਲ ਅਤੇ ਮੈਡੀਕਲ ਸਹੂਲਤ ਵਧੀਆ ਤਰੀਕੇ ਨਾਲ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾਕਟਰ ਸ਼ਿਵਾਨੀ ਨਾਗਪਾਲ ਵੀ ਹਾਜ਼ਿਰ ਸਨ। ਚੇਅਰਮੈਨ ਨੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਨਾਲ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਵੀ ਕੀਤੀ, ਜਿਸ ਵਿੱਚ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 15 ਜੁਲਾਈ 2023 ਅਤੇ 09 ਸਤੰਬਰ 2023 ਨੂੰ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੇ ਹੈ, ਇਸ ਸੰਬੰਧੀ ਲੋੜਵੰਦਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਇਸ ਦਾ ਵੱਧ ਤੋਂ ਲਾਭ ਉਠਾਉਣ। Author: Malout Live