ਦੀਵਾਲੀ ਦੇ ਤਿਉਹਾਰ ਮੌਕੇ ਮਲੋਟ ਪੁਲਿਸ ਨੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ
ਮਲੋਟ:- ਪੁਲਿਸ ਵੱਲੋਂ ਬੀਤੇ ਦਿਨ ਸ਼ਹਿਰ ਵਿਚ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦਾ ਮੰਤਵ ਦੱਸਦਿਆਂ ਮਲੋਟ ਦੇ ਡੀ.ਐੱਸ.ਪੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਫਲੈਗ ਮਾਰਚ ਦਾ ਮੰਤਵ ਹੈ ਕਿ ਲੋਕ ਆਪੋ ਆਪਣੇ ਘਰਾਂ ਵਿਚ ਦੀਵਾਲੀ ਦਾ ਤਿਉਹਾਰ ਆਪਣੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਨੂੰ ਇਸ ਤਿਉਹਾਰ ਵਿਚ ਕਾਨੂੰਨ ਵਿਵਸਥਾ ਦੀ ਕੋਈ ਮੁਸ਼ਕਲ ਨਹੀਂ ਆਵੇਗੀ।
ਢਿੱਲੋਂ ਨੇ ਸਪਸ਼ਟ ਕੀਤਾ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕਿ ਵੱਖ ਵੱਖ ਇਲਾਕਿਆਂ ਵਿੱਚ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਲੋਕ ਇਸ ਤਿਉਹਾਰ ਨੂੰ ਪੂਰੀ ਆਜ਼ਾਦੀ ਨਾਲ ਅਤੇ ਬਿਨਾਂ ਕਿਸੇ ਡਰ ਭੈਅ, ਪਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਮਨਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਟਾਕੇ ਆਦਿ ਚਲਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਹ ਪੁਲਿਸ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਥਾਣਾ ਸਿਟੀ ਦੇ ਐੱਸ.ਐਚ.ਓ ਸੰਜੀਵ ਕੁਮਾਰ ਬਿਸ਼ਨੋਈ, ਐੱਸ.ਐਚ.ਓ ਹਰਜੀਤ ਸਿੰਘ ਮਾਨ ਤੇ ਹੋਰ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।