District NewsMalout NewsPunjab

ਸੇਵਾ ਕੇਂਦਰਾਂ ਵਿੱਚ ਦਿੱਤੀ ਜਾ ਰਹੀ ਹੈ ਸੇਵਾਂਵਾ ਦੀ ਡੋਰ ਸਟੈਪ ਡਿਲਵਰੀ ਸੇਵਾ ਹਰੇਕ ਸੇਵਾ ਕੇਂਦਰ ਵਿੱਚ ਲੋਕਾਂ ਦੀ ਸਹਾਇਤਾ ਲਈ ਹੈਲਪ ਡੈਕਸ ਕੀਤੇ ਗਏ ਸਥਾਪਿਤ- ਐੱਸ.ਡੀ.ਐੱਮ ਸਵਰਨਜੀਤ ਕੌਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ। ਅਗਰ ਸੇਵਾ ਕੇਂਦਰ ਵਿੱਚ ਮਿਲਣ ਵਾਲੀਆਂ ਸੇਵਾਵਾਂ ਲਈ ਏਜੰਟ ਟਾਈਪ ਦੇ ਲੋਕ ਜਾਂ ਬਾਹਰ ਤੋਂ ਕੋਈ ਵੀ ਵਿਅਕਤੀ ਆਪ ਤੋਂ ਕਿਸੇ ਤਰ੍ਹਾਂ ਦੀ ਪੈਸੇ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਟੋਲ ਫ੍ਰੀ ਨੰਬਰ ਤੇ ਕੀਤੀ ਜਾ ਸਕਦੀ ਹੈ ਜਾਂ ਸਬ ਡਿਵੀਜ਼ਨ ਪ੍ਰਸ਼ਾਸ਼ਨ ਦੇ ਵੀ ਧਿਆਨ ਚ ਲਿਆਂਦਾ ਜਾ ਸਕਦਾ ਹੈ। ਜਿਸ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਵਰਨਜੀਤ ਕੌਰ ਐੱਸ.ਡੀ.ਐੱਮ, ਸ਼੍ਰੀ ਮੁਕਤਸਰ ਸਾਹਿਬ ਨੇ ਮਲੋਟ ਲਾਈਵ ਦੀ ਟੀਮ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਦੇ ਲਈ ਸਬ-ਡਿਵੀਜ਼ਨ ਅੰਦਰ ਤਹਿਸੀਲ, ਸਬ-ਤਹਿਸੀਲ ਅਤੇ ਪਿੰਡ ਪੱਧਰ ਤੇ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਹਰ ਸੇਵਾ ਕੇਂਦਰ ਵਿੱਚ ਵੱਖਰੇ ਹੈਲਪ ਡੈਕਸ ਵੀ ਲਗਾਏ ਗਏ ਹਨ। ਜਿਨ੍ਹਾਂ ਤੋਂ ਕੋਈ ਵੀ ਵਿਅਕਤੀ ਕਿਸੇ ਵੀ ਸੇਵਾ ਬਾਰੇ ਪੁੱਛਗਿੱਛ ਕਰ ਸਕਦਾ ਹੈ ਅਤੇ ਇਹਨਾਂ ਸੇਵਾਵਾਂ ਦੇ ਲਈ ਲੋਕਾਂ ਨੂੰ ਸੇਵਾ ਕੇਂਦਰ ਵਿੱਚ ਕੇਵਲ ਉਹ ਹੀ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ ਜੋ ਨਿਰਧਾਰਿਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਫੀਸ ਦੀ ਰਸੀਦ ਲੈਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸਬ- ਡਿਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ ਸੇਵਾਂ ਕੇਂਦਰਾਂ ਵਿੱਚ ਹੁਣ ਲੋਕਾਂ ਨੂੰ ਡੋਰ ਸਟੈਪ ਡਿਲਵਰੀ ਦੀ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਜਿਸ ਅਧੀਨ ਕੋਈ ਵੀ ਲੋੜਵੰਦ ਵਿਅਕਤੀ ਆਪਣੇ ਘਰ ਬੈਠੇ ਇਹਨਾਂ ਸੇਵਾਵਾਂ ਦਾ ਲਾਭ ਉਠਾ ਸਕਦਾ ਹੈ ਅਤੇ ਉਸਨੂੰ ਤਿਆਰ ਸਰਟੀਫਿਕੇਟ ਸਪੀਡ ਪੋਸਟ ਰਾਂਹੀ ਉਸ ਦੇ ਘਰ ਪਹੁੰਚਾਉਣ ਦੀ ਸੁਵਿਧਾ ਵੀ ਹੈ ਅਤੇ ਡੋਰ ਸਟੈਪ ਡਿਲਵਰੀ ਲਈ ਜੋ ਸਰਕਾਰੀ ਫੀਸ ਨਿਰਧਾਰਿਤ ਕੀਤੀ ਗਈ ਹੈ। ਉਸਦਾ ਵੇਰਵਾ ਹੈ ਕਿ ਸੇਵਾ ਕੇਂਦਰ ਦੇ 5 ਕਿਲੋਮੀਟਰ ਤੱਕ ਦੇ ਏਰੀਏੇ ਵਿੱਚ 50 ਰੁਪਏ, 5 ਕਿਲੋਮੀਟਰ ਤੋਂ 10 ਕਿਲੋਮੀਟਰ ਤੱਕ 100 ਰੁਪਏ ਅਤੇ 10 ਕਿਲੋਮੀਟਰ ਤੋਂ ਵੱਧ ਏਰੀਏੇ ਲਈ 200 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੇਵਾ ਕੇਂਦਰ ਦੀਆਂ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਲੋਕ ਘਰ ਬੈਠੇ ਵੀ ਆਨ ਲਾਈਨ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਜੋ ਸਰਕਾਰ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਸੇਵਾਵਾਂ ਵਿੱਚੋ 59 ਸੇਵਾਵਾਂ ਦਾ ਲਾਭ ਘਰ ਬੈਠੇ ਪ੍ਰਾਪਤ ਕੀਤਾ ਜਾ ਸਕਦਾ ਹੈ। ਜੋ ਵਿਅਕਤੀ ਘਰ ਬੈਠੇ ਸੇਵਾਵਾਂ ਲੈਣਾ ਚਾਹੁੰਦਾ ਹੈ ਤਾਂ ਸੇਵਾ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਇਸ ਲਈ ਟੋਲ ਫ੍ਰੀ ਨੰਬਰ 1100 (ਥਘਵੑ2) ਤੇ ਕਾਲ ਕਰੋ ਅਤੇ ਸੇਵਾ ਕੇਂਦਰ ਦਾ ਕਰਮਚਾਰੀ ਆਪ ਦੇ ਘਰ ਪਹੁੰਚ ਕੇ ਆਪ ਦੀਆਂ ਸੇਵਾਵਾਂ ਆਨ ਲਾਈਨ ਅਪਲਾਈ ਕਰੇਗਾ। ਇਸ ਤਰ੍ਹਾਂ ਨਾਲ ਜਿੱਥੇ ਲੋਕਾਂ ਨੂੰ ਘਰ ਬੈਠ ਕੇ ਸਾਰੀਆਂ ਸੁਵਿਧਾਵਾਂ ਮਿਲਣਗੀਆਂ ਉੱਥੇ ਹੀ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਡੋਰ ਸਟਿੱਪ ਸੇਵਾ ਬੁੱਕ ਕਰਨ ਲਈ ਟੋਲ ਫ੍ਰੀ ਨੰਬਰ 1100  ਤੇ ਕਾਲ ਕਰੋ ਜਾਂ Doorstep Sewa ਐਪ ਰਾਂਹੀ ਇਸ ਸੇਵਾ ਦਾ ਲਾਭ ਪ੍ਰਾਪਤ ਕਰ ਸਕਦੇ ਹੋ।

Leave a Reply

Your email address will not be published. Required fields are marked *

Back to top button