ਡਾ. ਬਲਜੀਤ ਕੌਰ ਨੂੰ ਵੱਡੇ ਮਾਰਜਨ ਨਾਲ ਜਿੱਤ ਹਾਸਿਲ ਕਰਨ ਤੇ ਦਿੱਤੀ ਵਧਾਈ

ਮਲੋਟ:- ਵਿਧਾਨ ਸਭਾ ਚੋਣਾਂ ‘ਚ ਪੰਜਾਬ ਭਰ ਦੇ ਔਰਤ ਉਮੀਦਵਾਰ ਵਿੱਚੋਂ ਸਭ ਤੋਂ ਵੱਧ ਵੋਟਾਂ ਦੇ ਮਾਰਜਨ ਨਾਲ ਜਿੱਤ ਹਾਸਿਲ ਕਰਨ ਵਾਲੇ ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਦੇ                                                              

ਵਿਧਾਇਕ ਡਾਕਟਰ ਬਲਜੀਤ ਕੌਰ ਨੂੰ ਸਮਾਜ ਸੇਵੀ ਅਨਿਲ ਜੁਨੇਜਾ ਨੇ ਵਧਾਈ ਦਿੱਤੀ ਅਤੇ ਹਲਕਾ ਮਲੋਟ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਵਲ ਛਾਬੜਾ ਹਾਜ਼ਿਰ ਸਨ।