ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਲਿਆ ਪਲਸ ਪੋਲੀਓ ਮੁਹਿੰਮ ਦਾ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਵੀ ਅੱਜ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਜਾਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਬਾਰਿਸ਼ ਦੇ ਮੌਸਮ ਵਿੱਚ ਗਲੀਆਂ ਵਿੱਚ ਖੜ੍ਹੇ ਪਾਣੀ ਦੋਰਾਨ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾ ਰਹੀਆਂ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਵੱਲੋਂ ਭਾਗਸਰ, ਰਹੂੜਿਆਂਵਾਲੀ, ਚੱਕਸ਼ੇਰੇਵਾਲਾ, ਅਬੋਹਰ ਰੋਡ ਝੁੱਗੀਆਂ, ਗੋਨੇਆਂਣਾ ਰੋਡ, ਜਲਾਲਾਬਾਦ ਰੋਡ, ਜੋਧੂ ਕਲੋਨੀ ਵਿੱਚ ਜਾ ਕੇ ਪਲਸ ਪੋਲੀਓ ਟੀਮਾਂ ਦੀ ਸੁਪਰਵੀਜ਼ਨ ਕੀਤੀ ਗਈ। ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0-5 ਸਾਲ ਤੱਕ ਦੇ 88750 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ ਸਨ ਜਿਨ੍ਹਾਂ ਵਿੱਚੋਂ ਪਹਿਲੇ ਦਿਨ 41009 ਅਤੇ ਦੂਜੇ ਦਿਨ 30683 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾ ਦਿੱਤੀਆਂ ਹਨ ਅਤੇ ਅੱਜ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੁੰਦਾ ਤੋਂ ਵਾਝੇਂ ਰਹਿ ਗਏ ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ
ਉਨ੍ਹਾਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਪੋਲੀਓ ਦੀ ਬਿਮਾਰੀ ਦੇ ਦੇਸ਼ ਵਿੱਚੋਂ ਕੀਤੇ ਗਏ ਖਾਤਮੇ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸੁਪਰਵੀਜ਼ਨ ਕੀਤੀ ਜਾ ਰਹੀ ਹੈ ਅਤੇ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਧੀਆ ਕੁਲਾਅਲਟੀ ਦੀ ਪੋਲੀਓ ਵੈਕਸੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਵੈਕਸੀਨ ਦਾ ਰੱਖ-ਰੱਖਾਅ ਪੂਰੇ ਤਾਪਮਾਨ ਤੇ ਰੱਖਿਆ ਗਿਆ ਹੈ। ਜਿਸ ਲਈ ਜਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ਤੇ 24 ਕੋਲਡ ਸਟੋਰਜ਼ ਪੁਆਇੰਟ ਬਣਾਏ ਗਏ ਸਨ। ਜਿੱਥੋਂ ਸਾਰੀਆਂ ਟੀਮਾਂ ਨੂੰ ਵੈਕਸੀਨ ਕੈਰੀਅਰਾਂ ਰਾਹੀਂ ਵੈਕਸੀਨ ਦਿੱਤੀ ਜਾ ਰਹੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸਾਡੇ ਦੇਸ਼ ਵਿੱਚ ਹੋਏ ਪੋਲੀਓ ਦੀ ਬਿਮਾਰੀ ਦੇ ਹੋਏ ਖਾਤਮੇ ਨੂੰ ਬਰਕਰਾਰ ਰੱਖਣ ਲਈ 0 ਸਾਲ ਤੋ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਈਆਂ ਜਾਣ ਭਾਵੇ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ। Author: Malout Live