ਸਿਵਲ ਹਸਪਤਾਲ ਮਲੋਟ ਵਿਖੇ ਹੱਡੀਆਂ ਦੇ ਮਾਹਿਰ ਡਾ. ਅੰਕੁਸ਼ ਵੱਲੋਂ ਸੇਵਾਵਾਂ ਸ਼ੁਰੂ

ਮਲੋਟ: ਸਿਵਲ ਹਸਪਤਾਲ ਮਲੋਟ ਵਿੱਚ ਹੱਡੀਆਂ ਦੇ ਮਾਹਿਰ ਡਾਕਟਰ ਅੰਕੁਸ਼ ਵੱਲੋਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾ. ਅੰਕੁਸ਼ ਸੋਮਵਾਰ ਤੋਂ ਸ਼ਨੀਵਾਰ ਹਰ ਰੋਜ਼ ਨਿਰਵਿਘਨ ਸੇਵਾਵਾਂ ਮੁਹੱਈਆਂ ਕਰਵਾਇਆ ਕਰਨਗੇ ਅਤੇ

ਹਸਪਤਾਲ ਵਿੱਚ ਖਾਲੀ ਪਈਆਂ ਡਾਕਟਰਾਂ ਦੀਆਂ ਪੋਸਟਾਂ ਨੂੰ ਹੌਲੀ ਹੌਲੀ ਭਰਿਆ ਜਾ ਰਿਹਾ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਇਲਾਜ ਵਿੱਚ ਰਾਹਤ ਮਿਲੇਗੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। Author: Malout Live