ਅੱਖਾਂ ਦੇ ਮਹਿਰ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਕੀਤਾ ਗਿਆ ਰਾਜ ਪੱਧਰ ਤੇ ਸਨਮਾਨਿਤ

ਮਲੋਟ: ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤੈਨਾਤ ਅੱਖਾਂ ਦੇ ਮਾਹਿਰ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੋਰਾਨ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਸਨਮਾਨਿਤ ਗਿਆ। ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਨੂੰ ਸਨਮਾਨਿਤ ਹੋਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਨਦੇਹੀ ਨਾਲ ਅੱਖਾਂ ਦੇ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਅੱਖਾਂ ਦੇ ਅਪ੍ਰੇਸ਼ਨ ਲੈਨਜ਼ ਪਾ ਕੇ ਮੁਫਤ ਕੀਤੇ ਜਾ ਰਹੇ ਹਨ। ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਹਰ ਮਹੀਨੇ 100 ਤੋਂ 150 ਮਰੀਜਾਂ ਦੇ ਲਗਾਤਾਰ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ 38ਵਾਂ ਰਾਸ਼ਟਰੀ ਅੱਖਾਂ-ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ

ਇਸ ਸੰਬੰਧ ਵਿੱਚ ਕੀਤੇ ਗਏ ਰਾਜ ਪੱਧਰੀ ਸਮਾਗਮ ਦੌਰਾਨ ਰਾਜ ਵਿੱਚ ਵਧੀਆਂ ਸਿਹਤ ਸੇਵਾਵਾਂ ਦੇਣ ਵਾਲੇ ਅੱਖਾਂ ਦੇ ਮਾਹਿਰ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਨੇ ਕਿਹਾ ਕਿ ਸਿਵਲ ਸਰਜਨ ਡਾ. ਰੀਟਾ ਬਾਲਾ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਹੁਲ ਜਿੰਦਲ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਅੱਖਾਂ ਦੇ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕੀਤੀ ਜਾ ਰਹੀ ਹੈ ਅਤੇ ਹਫਤੇ ਵਿੱਚ ਦੋ ਦਿਨ ਲਗਾਤਾਰ ਅੱਖਾਂ ਦੇ ਮੁਫਤ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਮਰੀਜਾਂ ਨੂੰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਅਤੇ ਮੁਫਤ ਅਪ੍ਰੇਸ਼ਨ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਇਸ ਸਨਮਾਨ ਬਦਲੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਉਹ ਅੱਖਾਂ ਦੇ ਮਰੀਜਾਂ ਦੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ। Author: Malout Live