District NewsMalout News

ਡਾ. ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਚਾਰਜ਼

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਨੇ ਭਰੋਸਾ ਦਵਾਇਆ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ।

ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਸੰਬੰਧੀ ਸੰਪੂਰਨ ਜਾਣਕਾਰੀ ਪ੍ਰਾਪਤ ਕਰਨ ਲਈ ਬਲਾਕ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।

Author : Malout Live

Back to top button