ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿੱਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀ.ਐੱਚ.ਸੀ ਦੋਦਾ ਅਤੇ ਗਿੱਦੜਬਾਹਾ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਮਾਂ ਦੀ ਗਰਭ ਦੌਰਾਨ ਦੇਖ-ਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਰਕਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੁਣ ਵਧਾਕੇ 12 ਮਾਰੂ ਬਿਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ, ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ-ਰਖਾਵ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ। ਇਸ ਮੌਕੇ ਡਾ. ਰਸ਼ਮੀ ਚਾਵਲਾ ਐੱਸ.ਐੱਮ.ਓ ਗਿੱਦੜਬਾਹਾ, ਭੁਪਿੰਦਰ ਸਿੰਘ ਸਟੈਨੋ, ਵੀਰਪਾਲ ਕੌਰ ਏ.ਐੱਨ.ਐੱਮ, ਆਸ਼ਾ ਵਰਕਰ ਅਤੇ ਸਟਾਫ ਹਾਜ਼ਿਰ ਸੀ। Author: Malout Live