ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਸੀ.ਐੱਚ.ਸੀ ਆਲਮਵਾਲਾ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਰਜਨ ਡਾ. ਨਵਜੋਤ ਕੌਰ ਵੱਲੋਂ ਸੀ.ਐੱਚ.ਸੀ ਆਲਮਵਾਲਾ ਦਾ ਦੌਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀ.ਐੱਚ.ਸੀ ਸਟਾਫ ਮੌਜੂਦ ਸੀ। ਇਸ ਮੌਕੇ ਉਨ੍ਹਾਂ ਵੱਲੋਂ ਓਟ ਕਲੀਨਿਕ, ਜੱਚਾ-ਬੱਚਾ ਵਾਰਡ, ਡਿਸਪੈਂਸਰੀ, ਦਵਾਈਆਂ ਦਾ ਸਟਾਕ ਅਤੇ ਲੈਬ ਦਾ ਨਿਰੀਖਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਬਲਾਕ ਪਬਲਿਕ ਹੈਲਥ ਯੂਨਿਟ ਦੀ ਸੀ.ਐੱਚ.ਸੀ ਆਲਮਵਾਲਾ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਇਸ ਇਮਾਰਤ ਨੂੰ ਜਲਦ ਮੁਕੰਮਲ ਕਰਨ ਲਈ ਹਦਾਇਤ ਕੀਤੀ।

ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਪਵਨ ਮਿੱਤਲ ਐੱਸ.ਐੱਮ.ਓ, ਡਾ. ਸਿੰਪਲ ਕੁਮਾਰ ਐੱਮ.ਓ, ਡਾ. ਇਕਬਾਲ ਸਿੰਘ ਅਤੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਹਾਜਰ ਸਨ। Author: Malout Live