District NewsMalout News

ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਦੀਆਂ ਝੁੱਗੀਆਂ ਤੋਂ ਕੀਤੀ ਵਿਸ਼ਵ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ 30 ਅਪ੍ਰੈਲ ਤੱਕ ਮਨਾਏ ਜਾ ਰਹੇ ਵਿਸ਼ਵ ਟੀਕਾਕਰਨ ਹਫ਼ਤੇ ਦੀ ਸ਼ੁਰੂਆਤ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਦੀਆਂ ਝੁੱਗੀਆਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਦਾਣਾ ਮੰਡੀ ਦੀਆਂ ਝੁੱਗੀਆਂ ਵਿੱਚ ਜ਼ਿਆਦਾਤਰ ਮਾਇਗਰੇਟਰੀ ਅਬਾਦੀ ਰਹਿੰਦੀ ਹੈ ਅਤੇ ਮੰਡੀ ਦੇ ਸੀਜਨ ਦੌਰਾਨ ਹੋਰ ਵੀ ਪ੍ਰਵਾਸੀ ਮਜ਼ਦੂਰ ਆ ਜਾਂਦੇ ਹਨ। ਇਸ ਲਈ ਇਸ ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ ਦਾਣਾ ਮੰਡੀ ਦੀਆਂ ਝੁੱਗੀਆਂ ਵਿੱਚ ਇਹ ਸਪੈਸ਼ਲ ਟੀਕਾਕਰਨ ਕੈਂਪ ਲਗਾਇਆ ਗਿਆ ਹੈ ਅਤੇ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵਰਕਰ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਕੇ ਇਸ ਕੈਂਪ ਵਿੱਚ ਲਿਆ ਰਹੇ ਹਨ ਤਾਂ ਜੋ ਕੋਈ ਬੱਚਾ ਟੀਕਾਕਰਨ ਤੋਂ ਵਾਂਝਾਂ ਨਾ ਰਹਿ ਸਕੇ। ਉਨ੍ਹਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਪ੍ਰੈਲ ਦਾ ਆਖਰੀ ਹਫ਼ਤਾ ਹਰ ਸਾਲ ਵਿਸ਼ਵ ਟੀਕਾਕਰਨ ਹਫ਼ਤੇ ਵਜੋਂ ਮਨਾਇਆ ਜਾਂਦਾ ਹੈ।

ਇਸ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਣ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜਰੂਰੀ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਹਫ਼ਤੇ ਦੌਰਾਨ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਣ ਸੰਪੂਰਨ ਕਰਨ ਲਈ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਹੁਲ ਜਿੰਦਲ ਐੱਸ.ਐਮ.ਓ., ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭੁਪਿੰਦਰ ਸਿੰਘ, ਗਗਨਦੀਪ ਕੌਰ, ਭਰਭੂਰ ਕੌਰ, ਤਾਰਾ ਦੇਵੀ, ਰਜਿੰਦਰ ਕੌਰ, ਕਮਲੇਸ਼ ਕੌਰ ਹਾਜ਼ਿਰ ਸਨ।

Author : Malout Live

Back to top button