ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਲਈ ਜਾਗਰੁਕ ਕਰਨ ਲਈ ਜਾਰੀ ਕੀਤੇ ਪੋਸਟਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਜਾਗਰੂਕ ਕਰਨ ਲਈ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕ ਪੋਸਟਰ ਜਾਰੀ ਕੀਤੇ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਇਹ ਜਾਗਰੂਕਤਾ ਪੋਸਟਰ ਜਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਲਗਾਏ ਜਾਣਗੇ ਤਾਂ ਜੋ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ।
ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ। ਇਸ ਮੌਕੇ ਡਾ. ਸੰਦੀਪ ਕੋਰ ਜਿਲ਼੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀ.ਪੀ.ਐਮ.,ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ ਅਤੇ ਦਫ਼ਤਰ ਦਾ ਸਟਾਫ਼ ਹਾਜ਼ਿਰ ਸੀ। Author : Malout Live