ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਦਾ ਚੈੱਕਅੱਪ ਅਤੇ ਲੈਬ ਟੈਸਟ ਮੁਫਤ ਕਰਨ ਦੇ ਨਾਲ-ਨਾਲ ਦਿੱਤੀਆਂ ਜਾ ਰਹੀਆਂ ਹਨ ਮੁਫਤ ਦਵਾਈਆਂ- ਡਾ. ਰੀਟਾ ਬਾਲਾ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਜੋਧੂ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 174933 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤਕੀਤੀਆਂ ਹਨ ਅਤੇ ਹੁਣ ਤੱਕ 75870 ਮਰੀਜ਼ਾਂ ਦੇ ਲੈਬ ਟੈਸਟ ਵੀ ਮੁਫਤ ਗਏ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। Author: Malout Live