ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸ਼੍ਰੀ ਮੁਕਤਸਰ ਸਾਹਿਬ ਅਤੇ ਗੁਲਾਬੇਵਾਲਾ ਦੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਚੈਕਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਸ਼੍ਰੀ ਮੁਕਤਸਰ ਸਾਹਿਬ ਅਤੇ ਗੁਲਾਬੇਵਾਲਾ ਦੇ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਬਰਦਾਨ ਸਾਬਿਤ ਹੋ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ ਸਿਹਤ ਵਿਭਾਗ ਵੱਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ਆਏ
ਮਰੀਜਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਜਾਣਗੇ। ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾਵੇ। ਇਸ ਮੌਕੇ ਤੇ ਡਾ. ਰੂਹੀ ਦੁੱਗ ਨੇ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਵੀ ਸੁਣੀਆਂ। Author: Malout Live