ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਲਿਆ ਜਾਇਜਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਦੇ ਆਮ ਆਦਮੀ ਕਲੀਨਿਕ ਕੰਦੂਖੇੜਾ ਅਤੇ ਕੋਟਭਾਈ ਦਾ ਜਾਇਜਾ ਲੈਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ
ਸਿਹਤ ਵਿਭਾਗ ਵੱਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ਆਏ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਜਾਣਗੇ। ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾਵੇ। Author: Malout Live