District NewsMalout News

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਅੱਜ ਮਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਸੰਬੰਧੀ ਮੀਟਿੰਗ ਦਫਤਰ ਡਿਪਟੀ ਕਮਿ਼ਸਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਸ਼੍ਰੀ ਜਸਨਜੀਤ ਸਿੰਘ ਐੱਸ.ਡੀ.ਐੱਮ ਗਿੱਦੜਬਾਹਾ, ਸ਼੍ਰੀਮਤੀ ਸਰੋਜ ਰਾਣੀ ਡੀ.ਆਰ.ਓ ਜਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਲ ਨਿਕਾਸੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹਨਾਂ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ,

ਸੰਬੰਧੀ ਰਿਪੋਰਟ ਜਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਤੋਂ ਜਲਦੀ ਭੇਜੀ ਜਾਵੇ। ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੈਂਪ ਡਿਊਟੀ ਕੁਲੈਕਸ਼ਨ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੈਂਡਿੰਗ ਕੋਰਟ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਸਬ-ਡਿਵੀਜ਼ਨ ਪੱਧਰ ਤੇ ਦਫਤਰੀ ਸਟਾਫ, ਮਾਲ ਵਿਭਾਗ ਦੇ ਪਟਵਾਰੀਆਂ, ਕਾਨੂੰਗੋ ਲਈ ਬੈਠਣ ਲਈ ਸੁਚੱਜੀਆਂ ਇਮਾਰਤਾਂ ਦੀ ਉਸਾਰੀ ਕਰਨ ਸੰਬੰਧੀ ਮੀਟਿੰਗ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ  ਪੈਂਡਿੰਗ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।

Author: Malout Live

Back to top button