ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਜਾਇਜਾ ਲੈਣ

ਮੌਕੇ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੋਈ ਹੈ ਕਿ ਲੋੜਵੰਦ ਨੂੰ ਸਿਹਤ ਸਹੂਲਤਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਉਹਨਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। Author: Malout Live