ਡਾ. ਸੁਰਜੀਤ ਪਾਤਰ ਨੇ ਕਾਲਜ ਕੰਧ-ਪੱਤ੍ਰਿਕਾ 'ਸੁਨਹਿਰੀ ਕਲਮਾਂ' ਦੇਂ 7ਵੇਂ ਅੰਕ ਦਾ ਕੀਤਾ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ (ਪਵਨ ਨੰਬਰਦਾਰ): ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਕਾਲਜ ਕੰਧ-ਪੱਤ੍ਰਿਕਾ ‘ਸੁਨਹਿਰੀ ਕਲਮਾਂ’ ਦੇ 7ਵੇਂ ਅੰਕ ਦਾ ਡਾ. ਸੁਰਜੀਤ ਪਾਤਰ ਨੇ ਆਪਣੇ ਕਰ-ਕਮਲਾਂ ਨਾਲ ਉਦਘਾਟਨ ਕੀਤਾ। ਕਾਲਜ ਦੇ ਪ੍ਰਿੰਸੀਪਲ ਜਗਦੀਪ ਸਿੰਘ ਅਤੇ ਸਮੂਹ ਸਟਾਫ਼ ਨੇ ਡਾ. ਸੁਰਜੀਤ ਪਾਤਰ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਗਦੀਪ ਸਿੰਘ ਅਤੇ ਡਾ. ਕੰਵਲਦੀਪ ਸਿੰਘ ਨੇ ਕੰਧ-ਪੱਤ੍ਰਿਕਾ ਦੇ ਮੁੱਖ-ਸੰਪਾਦਕ ਪ੍ਰੋ.ਬੀਰਇੰਦਰਜੀਤ ਸਿੰਘ, ਅਧਿਆਪਕ-ਸੰਪਾਦਕਾਂ ਅਤੇ ਵਿਦਿਆਰਥੀ-ਸੰਪਾਦਕਾਂ ਨੂੰ ਇਸ ਸ਼ਲਾਘਾਯੋਗ ਸਾਹਿਤਕ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਕੰਧ-ਪੱਤ੍ਰਿਕਾ ਦੇ ਨਾਲ ਵਿਦਿਆਰਥੀਆਂ ਦੀ ਆਮ ਜਾਣਕਾਰੀ ਵਿੱਚ ਵਾਧਾ ਹੋਵੇਗਾ ਅਤੇ ਸਾਹਿਤ ਪ੍ਰਤੀ ਉਤਸ਼ਾਹ ਵਧੇਗਾ। ਇਸ ਮੌਕੇ ਡਾ. ਰਾਜ਼ੇਸ ਮੋਹਨ, ਮੁਖੀ ਸੰਗੀਤ ਵਿਭਾਗ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ, ਨਾਮਵਰ ਸ਼ਾਇਰ ਵਿਜੇ ਵਿਵੇਕ,
ਸ. ਵਿਸ਼ਵਜੀਤ ਸਿੰਘ ਅਤੇ ਸ਼੍ਰੀਮਤੀ ਰਾਜਵਿੰਦਰ ਕੌਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਕੰਧ-ਪੱਤ੍ਰਿਕਾ ਦੇ ਮੁੱਖ-ਸੰਪਾਦਕ ਪ੍ਰੋ. ਬੀਰਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਵਿਦਿਆਰਥੀ-ਲੇਖਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਦੇ ਸਿਰਮੌਰ ਸ਼ਾਇਰ ਡਾ. ਸੁਰਜੀਤ ਪਾਤਰ ਨੇ ਉਹਨਾਂ ਦੀਆਂ ਮੌਲਿਕ ਰਚਨਾਵਾਂ ਨੂੰ ਆਸ਼ੀਰਵਾਦ ਦਿੰਦਿਆਂ ਉਹਨਾਂ ਨੂੰ ਹੋਰ ਵਧੀਆ ਲਿਖਣ ਦੀ ਪ੍ਰੇਰਣਾ ਦਿੱਤੀ ਹੈ। ਵਿਦਿਆਰਥੀਆਂ ਦੀਆਂ ਰਚਨਾਵਾਂ ਜਿਵੇਂ ਕਿ ਗੀਤ, ਕਵਿਤਾਵਾਂ, ਲੇਖ, ਕਹਾਣੀਆਂ, ਪੋਸਟਰ ਵਿਚਾਰ, ਚਿੱਤਰਕਾਰੀ ਆਦਿ ਇਸ ਕੰਧ-ਪੱਤ੍ਰਿਕਾ ‘ਸੁਨਹਿਰੀ ਕਲਮਾਂ’ ਦੇ 7ਵੇਂ ਅੰਕ ਦਾ ਸ਼ਿੰਗਾਰ ਬਣੀਆਂ ਹਨ। ਇਸ ਮੌਕੇ ਕਾਲਜ ਸਟਾਫ਼ ਵਿੱਚੋਂ ਪ੍ਰੋ. ਮੰਜੂ ਕਪੂਰ, ਪ੍ਰੋ . ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸੁਖਪਾਲ ਕੌਰ ਸ਼੍ਰੀਮਤੀ ਅਮਨਦੀਪ ਕੌਰ, ਸ. ਰਾਜਪਾਲ ਸਿੰਘ, ਸ਼੍ਰੀਮਤੀ ਕਰਮਜੀਤ ਕੌਰ, ਸ. ਸੰਦੀਪ ਸਿੰਘ ਅਤੇ ਕੰਧ-ਪੱਤ੍ਰਿਕਾ ਦੇ ਵਿਦਿਆਰਥੀ ਸੰਪਾਦਕ ਹਾਜ਼ਿਰ ਸਨ। Author: Malout Live