ਹੜ੍ਹਾਂ ਦੀ ਸਥਿਤੀ ਤੇ ਕੰਟਰੋਲ ਕਰਨ ਲਈ ਡਰੇਨਜ਼ ਅਤੇ ਛੱਪੜਾਂ ਦੀ ਜਲਦ ਕੀਤੀ ਜਾਵੇ ਸਫਾਈ- ਡਿਪਟੀ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਿਲ੍ਹਾ ਹੜ੍ਹ ਕੰਟਰੋਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਇਸ ਮੀਟਿੰਗ ਵਿੱਚ ਸ਼੍ਰੀ ਬਿਕਰਮਜੀਤ ਸਿੰਘ ਸੇ਼ਰਗਿੱਲ ਵਧੀਕ ਡਿਪਟੀ ਕਮਿਸ਼ਨਰ, ਜਸਵੰਤ ਸਿੰਘ ਬੜੈਚ ਡੀ.ਡੀ.ਪੀ.ਓ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹਾਂ
ਦੀ ਸਥਿਤੀ ਤੇ ਕੰਟਰੋਲ ਕਰਨ ਲਈ ਸਾਰੀਆਂ ਡਰੇਨਾਂ ਦੀ 100 ਪ੍ਰਤੀਸ਼ਤ ਸਫਾਈ ਜਲਦ ਤੋਂ ਜਲਦ ਮੁਕੰਮਲ ਕਰ ਲਈ ਜਾਵੇ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਜਿਲ੍ਹੇ ਦੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਵੀ ਜਲਦ ਮੁਕੰਮਲ ਕਰ ਲਿਆ ਜਾਵੇ ਅਤੇ ਜੋ ਛੱਪੜਾਂ ਵਿੱਚ ਪਾਣੀ ਮੌਜੂਦ ਹੈ, ਇਸ ਪਾਣੀ ਦੀ ਨਿਕਾਸੀ ਕੀਤੀ ਜਾਵੇ ਅਤੇ ਛੱਪੜਾਂ ਤੇ ਜੋ ਮੋਟਰਾਂ ਲੱਗੀਆਂ ਹਨ, ਚਾਲੂ ਹਾਲਤ ਵਿੱਚ ਰੱਖੀਆਂ ਜਾਣ ਤਾਂ ਜੋ ਬਰਸਾਤ ਦੌਰਾਨ ਪਿੰਡ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। Author: Malout Live