ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਰੈੱਡ ਕਰਾਸ ਭਵਨ ਵਿਖੇ ਅੱਜ ਕੱਢੇ ਜਾਣਗੇ ਡਰਾਅ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸੰਬੰਧੀ ਜਿਲ੍ਹੇ ਵਿੱਚ ਆਰਜੀ ਲਾਇਸੰਸ ਲਈ ਜਿਲ੍ਹੇ ਦੇ ਸੇਵਾ ਕੇਂਦਰ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਰਾਹੀਂ 1 ਨਵੰਬਰ 2023 ਨੂੰ ਸ਼ਾਮ 05:00 ਵਜੇ ਤੱਕ ਅਰਜੀਆਂ ਦੀ ਮੰਗ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀਆਂ ਲਈ ਡਰਾਅ ਅੱਜ ਸ਼ਾਮ 03:30 ਵਜੇ ਜਿਲ੍ਹਾ ਰੈੱਡ ਕਰਾਸ ਭਵਨ ਦੇ ਆਡੋਟੋਰੀਅਮ ਹਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੱਢੇ ਜਾਣਗੇ।
ਉਹਨਾਂ ਦੱਸਿਆ ਕਿ ਪਹਿਲਾਂ ਪਟਾਕਿਆਂ ਦੀ ਵਿਕਰੀ ਲਈ ਡਰਾਅ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਥਾਨ ਨਿਰਧਾਰਿਤ ਕੀਤਾ ਗਿਆ ਸੀ, ਜੋ ਹੁਣ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਇਹ ਸਥਾਨ ਬਦਲ ਕੇ ਜਿਲ੍ਹਾ ਰੈੱਡ ਕਰਾਸ ਭਵਨ ਵਿਖੇ ਨਿਰਧਾਰਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ 12 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਡਰਾਅ ਰਾਹੀਂ 30 ਵਿਅਕਤੀਆਂ ਨੂੰ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ।ਉਹਨਾਂ ਪ੍ਰਾਰਥੀਆਂ ਨੂੰ ਕਿਹਾ ਕਿ ਉਹ ਸਮੇਂ ਸਿਰ ਜਿਲ੍ਹਾ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਡਰਾਅ ਪ੍ਰਕਿਰਿਆ ਵਿੱਚ ਭਾਗ ਲੈ ਸਕਦੇ ਹਨ। Author: Malout Live