ਹਰ ਸ਼ੁੱਕਰਵਾਰ ਜਮ੍ਹਾਂ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ: ਡਾ. ਰੰਜੂ ਸਿਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਮਲੋਟ: ਜਿਲ੍ਹਾ ਸਿਹਤ ਵਿਭਾਗ ਵੱਲੋਂ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਾਰਮ ਅਧੀਨ ਡੇਂਗੂ ਦੀ ਬਿਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਹਿਰ ਸ਼੍ਰੀ ਮੁਕਤਰਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੇ ਨੇੜੇ, ਖੱਡੀਆਂ ਵਾਲੀ ਗਲੀ, ਖਟੀਕ ਮੁਹੱਲਾ, ਰੈੱਡ ਕਰਾਸ, ਪਾਰਕ, ਦਫਤਰ ਫਾਇਰ ਬ੍ਰਿਗੇਡ, ਦਫਤਰ ਫੂਡ ਸਪਲਾਈ ਅਤੇ ਹੋਰ ਜਨਤਕ ਥਾਵਾਂ ਤੇ ਸ਼ੁੱਕਰਵਾਰ ਨੂੰ ਡਰਾਈ-ਡੇ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਪਾਣੀ ਦੀਆਂ ਟੈਂਕੀਆਂ, ਕੂਲ਼ਰ, ਗਮਲਿਆਂ, ਹੋਰ ਪਾਣੀ ਇਕੱਠਾ ਹੋਣ ਦੇ ਸਰੋਤ ਆਦਿ ਚੈੱਕ ਕਰਕੇ ਜਮ੍ਹਾ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਵਾਇਆ ਗਿਆ। ਇਸ ਸਮੇਂ ਡਾ. ਰੰਜੂ ਸਿਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦਾ ਮੱਛਰ ਇਕ ਹਫਤੇ ਤੋਂ ਵੱਧ ਜਮ੍ਹਾ ਹੋਏ ਸਾਫ ਪਾਣੀ ਵਿੱਚ ਪਨਪਦਾ ਹੈ,

ਮੱਛਰ ਦੀਆਂ ਤਿੰਨ ਸਟੇਜਾਂ ਅੰਡਾ, ਲਾਰਵਾ ਅਤੇ ਪਾਈਪਾਂ ਪਾਣੀ ਵਿੱਚ ਹੁੰਦੀਆਂ ਹਨ ਤੇ ਇਸ ਦਾ ਜੀਵਨ ਕਾਲ ਇਕ ਹਫਤੇ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਹਫਤੇ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਅਤੇ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ ਹੈ। ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ, ਉਨ੍ਹਾਂ ਦੱਸਿਆ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਭਗਵਾਨ ਦਾਸ ਹੈੱਲਥ ਇੰਸਪੈਕਟਰ, ਅੰਗਰੇਜ਼ ਸਿੰਘ, ਵਕੀਲ ਸਿੰਘ, ਅਮਨਦੀਪ ਸਿੰਘ, ਜਸਕਰਨ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ। Author: Malout Live