ਡੇਰਾ ਸੱਚਾ ਸੌਦਾ ਬਲਾਕ ਮਲੋਟ ਦੀ ਸਾਧ-ਸੰਗਤ ਨੇ 15 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਮਲੋਟ: ਪੂਜਨੀਕ ਗੁਰੂ ਜੀ ਦੇ 55ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿੱਚ ਬਲਾਕ ਮਲੋਟ ਦੀ ਨਾਮ-ਚਰਚਾ ਧੂਮਧਾਮ ਨਾਲ ਸੰਪੰਨ ਹੋਈ। ਜਿਸ ਵਿੱਚ ਭਾਰੀ ਗਿਣਤੀ ਵਿੱਚ ਸਾਧ-ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ 45 ਮੈਂਬਰ ਪੰਜਾਬ ਭੈਣ ਸੱਤਿਆ ਇੰਸਾਂ, ਭੈਣ ਰੀਟਾ ਇੰਸਾਂ, ਭੈਣ ਦਰਸ਼ਨਾਂ ਇੰਸਾਂ, ਭੈਣ ਸ਼ਿਮਲਾ ਇੰਸਾਂ, ਭੈਣ ਕਿਰਨਾ ਇੰਸਾਂ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ 'ਚ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਗਿਆ। ਬਲਾਕ ਮਲੋਟ ਦੇ ਜਿੰਮੇਵਾਰਾਂ ਰਮੇਸ਼ ਠਕਰਾਲ ਇੰਸਾਂ,

ਅਮਰਜੀਤ ਸਿੰਘ ਬਿੱਟਾ ਇੰਸਾਂ, ਸੱਤਪਾਲ ਇੰਸਾਂ, ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਸੰਜੀਵ ਧਮੀਜਾ ਇੰਸਾਂ, ਗੋਪਾਲ ਇੰਸਾਂ, ਖੇਤਾ ਸਿੰਘ ਇੰਸਾਂ, ਬਲਾਕ ਭੰਗੀਦਾਸ ਗੌਰਖ ਸੇਠੀ ਇੰਸਾਂ, ਸੇਵਾਦਾਰ ਸੁਰੇਸ਼ ਗੋਇਲ ਇੰਸਾਂ, ਵਿੱਕੀ ਸੋਨੀ ਇੰਸਾਂ, ਸ਼ੰਕਰ ਇੰਸਾਂ, ਰਿੰਕੂ ਬੁਰਜਾਂ ਇੰਸਾਂ, ਮੋਹਿਤ ਭੋਲਾ ਇੰਸਾਂ, ਸੁਨੀਲ ਜਿੰਦਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 55ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਜਿੱਥੇ 7 ਅਗਸਤ ਨੂੰ 55 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਉੱਥੇ ਬੀਤੇ ਦਿਨ ਅਗਸਤ ਨੂੰ ਵੀ ਪੂਜਨੀਕ ਗੁਰੂ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਮਰਪਿਤ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਅਤੇ ਪਵਿੱਤਰ ਅਵਤਾਰ ਮਹੀਨੇ 'ਚ 70 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਅਤੇ ਜਨਵਰੀ ਤੋਂ ਅਗਸਤ ਤੱਕ 8 ਮਹੀਨਿਆਂ 'ਚ ਕੁੱਲ 405 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਿਆ ਹੈ। Author: Malout Live