ਆਉਣ ਵਾਲੇ ਕੁੱਝ ਦਿਨ੍ਹਾਂ ਵਿੱਚ ਖਰਾਬ ਮੌਸਮ ਕਰਕੇ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਯੈਲੋ ਅਲਰਟ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫੇਰ ਬਦਲਾਅ ਆਇਆ ਹੈ। ਪਿਛਲੇ ਦੇ ਦਿਨਾਂ ਵਿੱਚ ਪੰਜਾਬ ਵਿੱਚ ਦੇ ਕੁੱਝ ਹਿੱਸਿਆਂ ਗਰਜ ਤੂਫਾਨ ਦੇ ਨਾਲ ਹਲਕਾ ਮੀਂਹ ਪਿਆ ਸੀ। ਮੌਸਮ ਵਿਭਾਗ ਵੱਲੋਂ 28 ਮਾਰਚ ਤੱਕ ਗਰਜ ਤੂਫਾਨ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ।

ਇਨ੍ਹਾਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸ਼ਾਮਿਲ ਹਨ। ਮੌਸਮ ਵਿਭਾਗ ਨੇ ਕਿਹਾ ਹੈ ਕਿ 28 ਅਤੇ 29 ਮਾਰਚ ਨੂੰ ਖਰਾਬ ਮੌਸਮ ਆਪਣੇ ਸਿਖਰ ਤੇ ਹੋਵੇਗਾ। Author: Malout Live