ਮਲੋਟ ਦੇ ਪਿੰਡ ਬੁਰਜ ਸਿੱਧਵਾਂ ਵਿਖੇ ਭਾਰੀ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਹੋਇਆ ਭਾਰੀ ਨੁਕਸਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੀ ਰਾਤ ਭਾਰੀ ਬਾਰਿਸ਼ ਹੋਣ ਕਰਕੇ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਦੇ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਛਿੰਦਾ ਸਿੰਘ ਪੁੱਤਰ ਪ੍ਰੀਤਮ ਸਿੰਘ, ਜੋ ਕਿ ਪਿੰਡ ਬੁਰਜ ਸਿੱਧਵਾਂ ਦੇ ਰਹਿਣ ਵਾਲੇ ਹਨ, ਦੇ ਘਰ ਦੀਆਂ ਦੋ ਛੱਤਾਂ ਡਿੱਗ ਗਈਆਂ।

ਛੱਤ ਡਿੱਗਣ ਕਰਕੇ ਘਰ ਦਾ ਸਾਰਾ ਸਮਾਨ ਬੈੱਡ, ਮੰਜੇ, ਮੇਜ, ਕੁਰਸੀਆਂ, ਟੀ.ਵੀ, ਫਰਿਜ਼, ਵਾਸ਼ਿੰਗ ਮਸ਼ੀਨ, ਪੱਖੇ, ਕੂਲਰ, ਅਲਮਾਰੀ, ਦੋ ਪੇਟੀਆਂ ਅਤੇ ਬਰਤਨ ਆਦਿ ਸੱਭ ਕੁੱਝ ਤਬਾਹ ਹੋ ਗਿਆ। ਘਰ ਦੇ ਮੁੱਖੀ ਛਿੰਦਾ ਸਿੰਘ ਨੇ ਦੁਖੀ ਹਿਰਦੇ ਨਾਲ ਇਸ ਘਟਨਾ ਬਾਰੇ ਦੱਸਿਆ ਅਤੇ ਨਾਲ ਹੀ ਸਰਕਾਰ ਅਤੇ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ। Author : Malout Live