ਮੀਟਿੰਗ ਦਾ ਸਮਾਂ ਨਾ ਮਿਲਣ ਕਾਰਨ ਪੀ.ਐੱਸ.ਐੱਮ.ਐੱਸ.ਯੂ ਦੇ ਕਾਮਿਆਂ ਦੀ ਹੜਤਾਲ ਵਿੱਚ 26 ਅਕਤੂਬਰ ਤੱਕ ਹੋਇਆ ਵਾਧਾ
ਮਲੋਟ (ਪੰਜਾਬ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਦਿੰਦੇ ਹੋਏ ਪੰਜਾਬ ਭਰ ਵਿੱਚ ਵੱਖਰੇ-ਵੱਖਰੇ ਐਕਸ਼ਨ ਦਿੱਤੇ। ਜਿਸ ਦੌਰਾਨ ਮਿਤੀ 10.10.2022 ਤੋਂ ਮਿਤੀ 15.10.2022 ਤੱਕ ਮੁਕੰਮਲ ਹੜਤਾਲ ਕੀਤੀ ਗਈ ਸੀ। ਜਿਸ ਵਿੱਚ ਮਿਤੀ 15.10.2022 ਤੋਂ ਮਿਤੀ 19.10.2022 ਤੱਕ ਵਾਧਾ ਕੀਤਾ ਗਿਆ ਸੀ। ਇਸ ਮੌਕੇ ਪੀ.ਐੱਸ.ਐੱਮ.ਐੱਸ.ਯੂ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਮਲੋਟ ਲਾਈਵ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਹਾਲੇ ਤੱਕ ਵੀ ਸਰਕਾਰ ਵੱਲੋਂ ਜੱਥੇਬੰਦੀ ਨੂੰ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ। ਜਿਸ ਬਾਬਤ ਸਮੁੱਚੇ ਪੰਜਾਬ ਦੇ ਮਨਿਸਟੀਰੀਅਲ ਕੇਡਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਮੁਲਾਜ਼ਮਾਂ ਦੇ ਭਾਰੀ ਰੋਸ ਨੂੰ ਦੇਖਦੇ ਹੋਏ ਪੀ.ਐੱਸ.ਐੱਮ.ਐੱਸ.ਯੂ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 19.10.2022 ਤੋਂ ਮਿਤੀ 26.10.2022 ਤੱਕ ਕਲਮਛੋੜ/ਕੰਪਿਊਟਰ ਬੰਦ ਹੜਤਾਲ ਅੱਗੇ ਵਧਾਈ ਗਈ। Author: Malout Live